ਲੁਧਿਆਣਾ:10 ਅਪ੍ਰੈਲ
ਹਲਕਾ ਪੂਰਬੀ ਸਥਿਤ ਵਰਧਮਾਨ ਤੋਂ ਤਾਜਪੁਰ ਰੋਡ ਤੱਕ ਜਾਣ ਵਾਲੀ ਸੜਕ ਜੋ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਚੱਲ ਰਹੀ ਸੀ ਇਸ ਸੜਕ ਦੇ ਨਾਲ ਲਗਦੇ ਇਲਾਕਾ ਵਾਸੀਆਂ ਤੋਂ ਇਲਾਵਾ ਰਾਹਗੀਰਾਂ ਦੀ ਵੀ ਮੰਗ ਸੀ ਕਿ ਇਸ ਸੜਕ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ , ਸੋ ਇਲਾਕਾ ਵਾਸੀਆਂ ਦੀ ਮੰਗ ਨੂੰ ਜਾਇਜ ਠਹਿਰਾਉਂਦੇ ਹੋਏ ਅੱਜ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਇਸ ਸੜਕ ਤੇ ਲੁੱਕ ਪਾਉਣ ਦੇ ਕੰਮਾਂ ਨੂੰ ਹਰੀ ਝੰਡੀ ਦਿੰਦਿਆਂ ਉਦਘਾਟਨ ਕੀਤਾ ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁਮਰਾਹ ਕਰਨ ਲਈ ਕਾਗਜ਼ਾਂ ਵਿੱਚ ਤਾਂ ਹਜਾਰਾ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਪਰ ਹਕੀਕਤ ਵਿਚ ਕੁਝ ਨਹੀਂ । ਉਹਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਸੀ ਕਿ ਇਸ ਸੜਕ ਨੂੰ ਪਹਿਲ ਦੇ ਆਧਾਰ ਤੇ ਬਣਾਇਆ ਜਾਵੇ ਕਿਉਂਕਿ ਇਸ ਸੜਕ ਤੇ ਆਵਾਜਾਈ ਬਹੁਤ ਜ਼ਿਆਦਾ ਹੈ ਤੇ ਲੋਕਾਂ ਨੂੰ ਬਰਸਾਤ ਦੇ ਮੌਸਮ ਵਿਚ ਬਹੁਤ ਜ਼ਿਆਦਾ ਖੱਜਲ ਖੁਆਰ ਹੋਣਾ ਪੈਂਦਾ ਸੀ । ਵਿਧਾਇਕ ਗਰੇਵਾਲ ਨੇ ਕਿਹਾ ਕਿ 2 ਕਰੋੜ 27 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦੇ ਕੰਮ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਆਸ ਪਾਸ ਦੇ ਇਲਾਕਿਆਂ ਤੋਂ ਇਲਾਵਾ ਰਾਹਗੀਰਾਂ ਨੂੰ ਵੀ ਰਾਹਤ ਮਿਲੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਕਾਰਜਾ ਤੇਜ਼ੀ ਲਿਆਂਦੀ ਜਾਵੇਗੀ ਅਤੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਹੀ ਸ਼ੁਰੂ ਕਰ ਮੁਕੰਮਲ ਕਰ ਲਿਆ ਜਾਵੇਗ । ਇਸ ਮੌਕੇ ਤੇ ਹਾਜਰ ਇਲਾਕਾ ਵਾਸੀਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਹ ਇਸ ਸੜਕ ਦੇ ਨਾ ਬਣਨ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ । ਉਹਨਾਂ ਵਿਧਾਇਕ ਗਰੇਵਾਲ ਅਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਹੀ ਹੈ ਜਿਸ ਲਈ ਸਮੂਹ ਇਲਾਕਾ ਵਾਸੀ ਉਨਾਂ ਦੇ ਧੰਨਵਾਦੀ ਹਨ । ਇਸ ਮੌਕੇ ਤੇ ਲਖਵਿੰਦਰ ਲੱਖਾ, ਮਹਾਵੀਰ ਕੁਮਾਰ, ਰਜਿੰਦਰ ਸਿੰਘ , ਰਮੇਸ਼ ਕੁਮਾਰ , ਅੰਕੁਰ ਗੁਲਾਟੀ, ਸੰਦੀਪ ਗੋਲਡੀ ਸੰਘਾ, ਸੰਜੂ ਸ਼ਰਮਾ , ਜਸਪ੍ਰੀਤ ਮਿੱਠਾ ਅਤੇ ਨਿਧੀ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜਰ ਸਨ ।
Comments