google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਦੇਖ-ਰੇਖ 'ਚ ਵਾਰਡ ਨੰਬਰ 1 ਅਧੀਨ ਸੜ੍ਹਕਾਂ ਦੇ ਮੁਰੰਮਤ ਕਾਰਜ਼ਾਂ ਦੀ ਸੁ਼ਰੂਆਤ


ਲੁਧਿਆਣਾ, 22 ਨਵੰਬਰ

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਦੇਖ-ਰੇਖ ਵਿੱਚ ਵਾਰਡ ਨੰਬਰ 1 ਅਧੀਨ ਸਿਲਵਰ ਕੁੰਜ ਕਲੋਨੀ ਵਿਖੇ ਵੱਖ-ਵੱਖ ਸੜ੍ਹਕਾਂ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੇ ਸਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸ੍ਰੀ ਅਮਨ ਬੱਗਾ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਆਪਣੀ ਸਮੁੱਚੀ ਟੀਮ ਦੇ ਨਾਲ ਰੋਇਲ ਸਿਟੀ ਦੀਆਂ ਸੜ੍ਹਕਾਂ ਦੇ ਮੁਰੰਮਤ ਕਾਰਜ਼ ਮੁਕੰਮਲ ਕਰਵਾਏ ਅਤੇ ਹੁਣ ਦੋ-ਤਿੰਨ ਦਿਨਾਂ ਵਿੱਚ ਸਿਲਵਰ ਕੁੰਜ ਕਲੋਨੀ ਦੀ ਹਰ ਸੜ੍ਹਕ ਦੀ ਮੁਰੰਮਤ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਸਮੁੱਚੀ ਆਮ ਆਦਮੀ ਪਾਰਟੀ ਦੀ ਯੁਵਾ ਟੀਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਫੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਉੱਤਰੀ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਚੌਣਾਂ ਦੌਰਾਨ ਕੀਤੇ ਕੌਲ ਪੁਗਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਉਹ ਹਲਕਾ ਨਿਵਸੀਆਂ ਦੇ ਰਿਣੀ ਹਨ ਜਿਨ੍ਹਾਂ ਵਿਸ਼ਵਾਸ਼ ਜਤਾਉਂਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਦੇ ਲੋਕ ਪਿਛਲੇ ਕਰੀਬ ਡੇਢ ਦਹਾਕੇ ਤੋਂ ਟੁੱਟੀਆਂ ਸੜ੍ਹਕਾਂ ਤੋਂ ਕਾਫੀ ਪ੍ਰੇਸ਼ਾਨ ਸਨ, ਸੜ੍ਹਕਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਖ ਸੜ੍ਹਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਕੁਲਦੀਪ ਸਿੰਘ ਮੱਕੜ, ਨਿਤਿਨ ਤਾਂਗੜੀ, ਵਰਿੰਦਰ ਕੌਫੀ, ਅਨਿਲ ਨਈਅਰ, ਦਯਾਨੰਦ ਮਹਿਤਾ, ਸੁਰਿੰਦਰ ਜੈਨ, ਬਲਬੀਰ ਖੁੱਲਰ, ਕੁਲਦੀਪ ਅਰੋੜਾ, ਅਸ਼ਵਨੀ ਨੰਦਾ, ਅਸ਼ਵਨੀ ਕੁਮਾਰ, ਨਿਖਿਲ ਕੁਮਾਰ, ਗੁਰਜੀਤ ਸਿੰਘ ਮੱਕੜ, ਹਰਭਜਨ ਸਿੰਘ, ਸੁਰਿੰਦਰ ਸਿੰਘ ਖੁਰਾਨਾ, ਯਸ਼ਪਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

תגובות


Logo-LudhianaPlusColorChange_edited.png
bottom of page