ਲੁਧਿਆਣਾ, 05 ਅਪ੍ਰੈਲ
ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਇਲਾਕਾ ਨਿਵਾਸੀਆਂ ਵਲੋਂ ਸਥਾਨਕ ਵਾਰਡ ਨੰਬਰ 51, 57 ਅਤੇ 59 ਵਿੱਚ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ।
ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੁ਼ਰੂ ਕੀਤੇ ਗਏ ਮੁਹੱਲਾਂ ਕਲੀਨਿਕਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ, ਵਿਧਾਨ ਸਭਾ ਹਲਕਾ ਕੇਂਦਰੀ ਦੇ ਵਾਰਡ ਨੰਬਰ 51, 57 ਅਤੇ 59 ਵਿੱਚ ਤਿੰਨ ਹੋਰ ਨਵੇਂ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਹੋਰ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ ਜਿਸ ਲਈ ਉਨ੍ਹਾਂ ਹਲਕਾ ਲੁਧਿਆਣਾ ਕੇਂਦਰੀ ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹਨ।
ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾਂ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਮੁਹੱਲਾ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ।
Comentarii