ਲੁਧਿਆਣਾ, 5 ਫਰਵਰੀ:
ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਵਾਰਡ ਨੰਬਰ 82 ਦੇ ਹਰਬੰਸਪੁਰਾ ਇਲਾਕੇ ਵਿੱਚ ਇੱਕ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
25 ਐਚ.ਪੀ ਦਾ ਟਿਊਬਵੈੱਲ 11.93 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਇਹ ਮੁੱਦਾ ਉਠਾਇਆ ਸੀ।
ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਇਲਾਕੇ ਵਿੱਚ ਟਿਊਬਵੈੱਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦੀ ਤੋਂ ਜਲਦੀ ਟਿਊਬਵੈੱਲ ਲਗਾਉਣ ਦਾ ਕੰਮ ਪੂਰਾ ਕਰਨ।
ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਤੋਂ ਹਲਕਾ ਵਾਸੀਆਂ ਨੂੰ ਰਾਹਤ ਦੇਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ।
Comentarios