ਲੁਧਿਆਣਾ, 31 ਅਗਸਤ
ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵੀਰਵਾਰ ਨੂੰ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਸਥਿਤ ਚਿਲਡਰਨ ਪਾਰਕ ਨੂੰ ਜਾਣ ਵਾਲੀ ਸੜਕ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ 26.71 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ। ਸਿਵਲ ਹਸਪਤਾਲ ਦੇ ਪਿਛਲੇ ਪਾਸੇ ਤੋਂ ਲੰਘਦੀ ਇਹ ਸੜਕ ਬਰਾਊਨ ਰੋਡ ਨੂੰ ਈਸਾ ਨਗਰੀ ਪੁਲੀ ਨਾਲ ਵੀ ਜੋੜਦੀ ਹੈ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਸੜਕ ਦਾ ਬੁਰਾ ਹਾਲ ਸੀ ਅਤੇ ਉਨ੍ਹਾਂ ਨੇ ਇਹ ਮਾਮਲਾ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਉਠਾਇਆ ਸੀ, ਜਿਸ ਤੋਂ ਬਾਅਦ ਹੁਣ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਲਡਰਨ ਪਾਰਕ ਵਿੱਚ ਮੁੱਖ ਸੜਕ (ਸਿਵਲ ਹਸਪਤਾਲ ਵਾਲੇ ਪਾਸੇ) ਤੋਂ ਬਦਲਵੀਂ ਐਂਟਰੀ ਦੇਣ ਦੇ ਵੀ ਨਿਰਦੇਸ਼ ਦਿੱਤੇ ਹਨ, ਕਿਉਂਕਿ ਇਸ ਸਮੇਂ ਪਾਰਕ ਵਿੱਚ ਪਹੁੰਚਣ ਲਈ ਵਸਨੀਕਾਂ ਨੂੰ ਇਕਾਂਤ ਗਲੀ ਵਿੱਚੋਂ ਲੰਘਣਾ ਪੈਂਦਾ ਹੈ। ਵਿਧਾਇਕ ਨੇ ਕਿਹਾ ਕਿ ਪਾਰਕ ਦੇ ਨਵੀਨੀਕਰਨ ਅਤੇ ਪਾਰਕ ਦੇ ਨੇੜੇ ਵੈਂਡਿੰਗ ਜ਼ੋਨ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਵੈਂਡਿੰਗ ਜ਼ੋਨ ਦੀ ਸਥਾਪਨਾ ਅਧਿਕਾਰੀਆਂ ਨੂੰ ਸੜਕ ਕਿਨਾਰੇ ਕੀਤੇ ਗਏ ਕਬਜ਼ੇ ਹਟਾਉਣ ਅਤੇ ਇਲਾਕੇ ਵਿੱਚ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਇਸੇ ਤਹਿਤ ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ।
Comentarios