google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਬੱਗਾ ਦੇ ਵਿਸ਼ੇਸ਼ ਯਤਨਾ ਸਦਕਾ ਪੰਜਾਬ 'ਚੋਂ ਪਹਿਲਾ ਜੱਥਾ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਲਈ ਰਵਾਨਾ


ਲੁਧਿਆਣਾ, 12 ਫਰਵਰੀ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕੀਤੇ ਵਿਸ਼ੇਸ਼ ਯਤਨਾਂ ਸਦਕਾ, ਸੂਬੇ ਭਰ ਵਿੱਚੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਦਾ ਪਹਿਲਾ ਜੱਥਾ ਅਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਯਾਤਰਾ ਲਈ ਬੀਤੇ ਕੱਲ੍ਹ ਰਵਾਨਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਉਪਰੋਕਤ ਸਕੀਮ ਤਹਿਤ ਸ੍ਰੀ ਰਾਮ ਤੀਰਥ ਸਥਾਨ ਦੀ ਯਾਤਰਾ ਸ਼ੁਰੂ ਕਰਨ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵੱਲੋਂ, ਵਿਧਾਇਕ ਬੱਗਾ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਵਿਧਾਇਕ ਬੱਗਾ ਵੱਲੋਂ ਫੌਰੀ ਤੌਰ 'ਤੇ ਮੁੱਖ ਮੰਤਰੀ ਪੰਜਾਬ ਨਾਲ ਰਾਬਤਾ ਕੀਤਾ ਅਤੇ ਸਿੱਟੇ ਵਜੋਂ ਸੰਗਤਾਂ ਦੀ ਮੰਗ ਨੂੰ ਬੂਰ ਪਿਆ ਹੈ। ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮੋ ਦੀ ਸ਼ੁਰੂਆਤ ਕੀਤੀ ਗਈ ਸੀ ਜਿਸਦੇ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਦਿਦਾਰੇ ਕਰ ਰਹੀਆਂ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਮੌਕੇ ਧਰਮ ਗੁਰੂ ਡਾ. ਦੇਵ ਸਿੰਘ ਅਦਵੇਤੀ , ਅਸ਼ਵਨੀ ਸਹੋਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮੌਜੂਦ ਸਨ।

Kommentare


Logo-LudhianaPlusColorChange_edited.png
bottom of page