google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 21 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 12 ਮਈ

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 21 ਅਧੀਨ ਮੁਹੱਲਾ ਬੇਅੰਤ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਸੜ੍ਹਕਾਂ ਦੇ ਮੁੜ ਨਿਰਮਾਣ 'ਤੇ ਕਰੀਬ 15 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਭੋਲਾ ਗਰੇਵਾਲ ਵਲੋਂ ਬੀਤੇ ਸਾਲ ਦੌਰਾਨ ਹੋਏ ਵਿਕਾਸ ਕਾਰਜਾਂ ਦੀ ਚਰਚਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ ਸੂਬੇ ਖਾਸ ਕਰਕੇ ਵਿਧਾਨ ਸਭਾ ਹਲਕਾ ਪੂਰਬੀ ਦਾ ਬਹੁਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਪਣੇ ਵਲੋਂ ਤਿਆਰ ਕੀਤੀਆਂ ਵਿਕਾਸ ਲਈ ਭਵਿੱਖ ਦੀਆਂ ਯੋਜਨਾਵਾਂ ਅਤੇ ਆਪਣੇ ਸੁਪਨਿਆਂ ਦੇ ਪ੍ਰੋਜੈਕਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਪੂਰਬੀ ਨੂੰ ਹਰ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਲਈ 24 ਘੰਟੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰਕੇ ਲਿਖਤੀ ਜਾਂ ਫ਼ੋਨ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਆਪਣੇ ਚੋਣ ਵਾਅਦੇ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਇੰਤਜ਼ਾਰ ਕੀਤੇ ਬਿਨ੍ਹਾਂ ਹੀ ਵਿਧਾਇਕ ਜਨਤਾ ਦੇ ਦੁਆਰ ਪ੍ਰੋਗਰਾਮ ਤਹਿਤ ਬਿਨਾਂ ਕਿਸੇ ਸ਼ਿਕਾਇਤ ਦੇ ਆਪਣੇ ਤੌਰ 'ਤੇ ਨੋਟਿਸ ਲੈ ਕੇ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਵਾਰਡ ਪ੍ਰਧਾਨ ਹਰਸ਼ਰਨ ਸਿੰਘ ਗਿਫਟੀ, ਰਾਜੇਸ਼ ਸ਼ਰਮਾ, ਪਰਵਿੰਦਰ ਸਿੰਘ, ਲਖਨ ਪੰਡਿਤ, ਕੁਲਵੰਤ ਸਿੰਘ, ਪੁਨੀਤ ਸ਼ਰਮਾ, ਸੁਖਸ਼ਿੰਦਰ ਸਿੰਘ ਸ਼ਿੰਦਾ ਵਿਧਾਇਕ ਪੀਏ ਗੁਰਸ਼ਰਨ ਦੀਪ ਸਿੰਘ ਤੇ ਹੋਰ ਵੀ ਹਾਜ਼ਰ ਸਨ।

Comments


Logo-LudhianaPlusColorChange_edited.png
bottom of page