>>>>ਜਨਤਾ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਕੀਤੇ ਜਾਰੀ
ਲੁਧਿਆਣਾ, 16 ਨਵੰਬਰ:
ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ, ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸ਼ਨੀਵਾਰ ਨੂੰ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ਮੀਟਿੰਗ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ-ਕਮ-ਜ਼ੋਨਲ ਕਮਿਸ਼ਨਰ (ਜ਼ੋਨ ਡੀ) ਅਭਿਸ਼ੇਕ ਸ਼ਰਮਾ, ਕਾਰਜਕਾਰੀ ਇੰਜੀਨੀਅਰ ਬਲਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਸਫ਼ਾਈ ਸੇਵਕਾਂ ਦੀ ਰੋਜ਼ਾਨਾ ਹਾਜ਼ਰੀ ਚੈੱਕ ਕਰਨ ਦੇ ਨਿਰਦੇਸ਼ ਦਿੰਦਿਆਂ ਵਿਧਾਇਕ ਗੋਗੀ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਅਤੇ ਗਰੀਨ ਬੈਲਟਾਂ ਵਿੱਚੋਂ ਬਾਗਬਾਨੀ ਦੇ ਕੂੜੇ ਨੂੰ ਵੀ ਨਿਯਮਤ ਤੌਰ 'ਤੇ ਹਟਾਇਆ ਜਾਵੇ।
ਵਿਧਾਇਕ ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੁਧਿਆਣਾ ਪੱਛਮੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ।
ਵਿਧਾਇਕ ਗੋਗੀ ਅਤੇ ਡੇਚਲਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਹਲਕੇ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਫੀਲਡ ਵਿੱਚ ਜਾ ਕੇ ਚੈਕਿੰਗ ਵੀ ਕਰਨ।
Comments