>>>>ਇਲਾਕਾ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਕਿੱਲਤ ਹੋਵੇਗੀ ਦੂਰ - ਵਿਧਾਇਕ ਗਰੇਵਾਲ
ਲੁਧਿਆਣਾ, 24 ਅਕਤੂਬਰ
ਵਿਧਾਨ ਸਭਾ ਹਲਕਾ ਪੂਰਵੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸਥਾਨਕ ਵਾਰਡ ਨੰਬਰ 12 ਅਧੀਨ ਪੈਂਦੇ ਮੁਹੱਲਾ ਕਰਮਸਰ ਕਲੋਨੀ ਵਿਖੇ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ । ਇਸ ਸਬੰਧੀ ਹੋਰ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਮੁਹੱਲਾ ਕਰਮਸਰ ਕਲੋਨੀ ਦੇ ਵਸਨੀਕਾ ਦੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਮੰਗ ਸੀ ਕੀ ਉਹਨਾਂ ਨੂੰ ਪੀਣ ਵਾਲੇ ਪਾਣੀ ਲਈ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਸਾਹਮਣੇ ਆ ਰਹੀਆਂ ਹਨ, ਸੋ ਉਹਨਾਂ ਦੀ ਇਸ ਜਰੂਰੀ ਮੰਗ ਨੂੰ ਦੇਖਦੇ ਹੋਏ ਉਹਨਾਂ ਦੇ ਇਲਾਕੇ ਵਿੱਚ ਇੱਕ ਟਿਊਬਲ ਦੀ ਵਿਵਸਥਾ ਜਰੂਰ ਕੀਤੀ ਜਾਵੇ ।
ਗਰੇਵਾਲ ਭੋਲਾ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਵਾਰਡ ਨੰਬਰ 12 ਦੀ ਕਰਮਸਰ ਕਲੋਨੀ ਵਿਖੇ ਕਰੀਬ 12 ਲੱਖ ਦੀ ਲਾਗਤ ਨਾਲ ਨਵੇਂ ਲੱਗੇ ਟਿਊਬਲ ਦਾ ਉਦਘਾਟਨ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਅੱਜ ਤੋਂ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਜਰੂਰੀ ਸਹੂਲਤ ਮੁਹਈਆ ਕਰਵਾ ਰਹੀ ਹੈ , ਉੱਥੇ ਹੀ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਆਮ ਆਦਮੀ ਕਲੀਨਿੰਗ ਪਹਿਲਾਂ ਹੀ ਖੋਲੇ ਜਾ ਚੁੱਕੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਕੁਝ ਨਵੇਂ ਹੋਰ ਕਲੀਨਿੰਗ ਖੋਲੇ ਜਾਣਗੇ, ਉਹਨਾਂ ਕਿਹਾ ਕਿ ਹਲਕੇ ਅੰਦਰ ਕਈ ਨਵੇਂ ਸਕੂਲਾਂ ਤੇ ਕੰਮ ਚੱਲ ਰਿਹਾ ਹੈ ਜੋ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਤਿਆਰ ਹੋ ਜਾਣਗੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕੇ ਅੰਦਰ ਤੇਜ਼ੀ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ, ਜਿਨਾਂ ਵਿੱਚੋਂ ਜਿਆਦਾਤਰ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਜੋ ਬਾਕੀ ਰਹਿੰਦੇ ਹਨ ਉਹਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਤੇ ਹਾਜ਼ਰ ਇਲਾਕਾ ਵਾਸੀਆਂ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਜੀ ਦੇ ਧੰਨਵਾਦੀ ਹਨ ਜਿਨਾਂ ਨੇ ਸਾਡੀ ਜਰੂਰੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਨਵੇਂ ਟਿਊਬਲ ਦਾ ਉਦਘਾਟਨ ਕੀਤਾ ਹੈ , ਇਸ ਟਿਊਬਲ ਦੇ ਸ਼ੁਰੂ ਹੋਣ ਨਾਲ ਜਿੱਥੇ ਸਾਫ ਸੁਥਰਾ ਪਾਣੀ ਮਿਲੇਗਾ ਉੱਥੇ ਹੀ ਪਾਣੀ ਦੀ ਆ ਰਹੀ ਕਿੱਲਤ ਤੋਂ ਵੀ ਛੁਟਕਾਰਾ ਮਿਲੇਗਾ । ਇਸ ਮੌਕੇ ਤੇ ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ, ਸੁਰਜੀਤ ਸਿੰਘ ਠੇਕੇਦਾਰ, ਰਵਿੰਦਰ ਸਿੰਘ ਰਾਜੂ, ਲਖਵਿੰਦਰ ਸਿੰਘ. ਰੋਹਿਤ ਕੁਮਾਰ ਅਰੋੜਾ,ਸੁਭਾਸ਼ ਗੁੱਜਰ,ਗੁਰਪ੍ਰੀਤ ਗੋਰਾ,ਨੇਹਾ ,ਪੂਜਾ,ਜੱਸੀ, ਚੰਦਰ ਮੋਹਨ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Comments