ਲੁਧਿਆਣਾ 17 ਜੁਨ
ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ 16 ਤਾਜਪੁਰ ਰੋਡ ਸਥਿਤ ਕਲੋਨੀ ਜੀ ਆਰ ਡੀ ਵਿਖੇ ਸੜਕਾਂ ਤੇ ਪੁਨਰ ਨਿਰਮਾਣ ਲਈ ਕਰੀਬ 35 ਲੱਖ ਦੇ ਨਾਲ ਹੋਣ ਜਾ ਰਹੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ।
ਇਸ ਮੌਕੇ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦੇਵਾਗੇ। ਉਹਨਾਂ ਕਿਹਾ ਕਿ ਹਲਕਾ ਪੂਰਬੀ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹੇਗਾ ਕਿਉਕੀ ਹਲਕਾ ਪੂਰਬੀ ਅੰਦਰ ਆਉਣ ਵਾਲੇ ਸਮੇਂ ਵਿਚ ਵਿਕਾਸ ਸਬੰਧੀ ਕਈ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਜੀ ਆਰ ਡੀ ਕਲੋਨੀ ਅਤੇ ਨਾਲ ਲੱਗਦੀਆਂ ਕਲੋਨੀਆਂ ਦੇ ਵਸਨੀਕਾਂ ਦੀ ਮੰਗ ਸੀ ਕੀ ਇਸ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇ ਸੋ ਉਹਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਇਸ ਸੜਕ ਦਾ ਪੁਨਰ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਦੇ ਕਰੀਬ 35 ਲੱਖ ਦੀ ਲਾਗਤ ਆਵੇਗੀ ਅਤੇ ਇਸ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਤੇ ਇਸ ਸੜਕ ਦੇ ਚਾਲੂ ਹੋਣ ਨਾਲ ਸੁਖਦੇਵ ਨਗਰ ਗੁਰੂ ਨਾਨਕ ਨਗਰ ਜੀਵਨ ਨਗਰ ਅਤੇ ਤਾਜਪੁਰ ਰੋਡ ਦੇ ਵਸਨੀਕਾਂ ਨੂੰ ਰਾਹਤ ਮਿਲੇਗੀ ।
ਇਸ ਮੌਕੇ ਤੇ ਹਾਜਰ ਇਲਾਕਾ ਵਾਸੀਆਂ ਨੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨੂੰ ਅਸੀਂ ਪਿਛਲੀਆਂ ਸਰਕਾਰਾਂ ਨੂੰ ਬਨਾਉਣ ਲਈ ਕਿਹਾ ਪਰ ਪਿਛਲੀਆਂ ਸਰਕਾਰਾਂ ਨੇ ਸਿਰਫ ਆਸ਼ਵਾਸਨ ਦਿੱਤਾ ਕੰਮ ਨਹੀਂ ਕਰਵਾਇਆ । ਉਨ੍ਹਾਂ ਕਿਹਾ ਕਿ ਵਿਧਾਇਕ ਗਰੇਵਾਲ ਵੱਲੋਂ ਇਸ ਸੜਕ ਦੇ ਕੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਲਈ ਇਲਾਕੇ ਦੇ ਲੋਕ ਉਨ੍ਹਾਂ ਦੇ ਧੰਨਵਾਦੀ ਹਨ । ਇਸ ਮੌਕੇ ਲੱਖਵਿੰਦਰ ਲੱਖਾ, ਪੱਪੀ ਕੰਬੌਜ ,ਮੋਹਨ ਲਾਲ , ਮਹਿੰਦਰ ਸ਼ਰਮਾ , ਆਨੰਦ ਸ਼ਰਮਾ , ਵਿਨੌਦ ਜਾਗੜਾ , ਜਸਵਿੰਦਰ ਗਿੰਦਰਾ , ਅੰਕੁਰ ਗੁਲਾਟੀ ਵਿਧਾਇਕ ਪੀਏ ਗੁਰਸ਼ਰਨ ਦੀਪ ਸਿੰਘ ਦਫ਼ਤਰ ਇੰਚਾਰਜ ਅਸ਼ਵਨੀ ਸ਼ਰਮਾ ਆਦਿ ਵੱਡੀ ਗਿਣਤੀ ਚ ਇਲਾਕਾ ਨਿਵਾਸੀ ਸ਼ਾਮਿਲ ਹੋਏ।
Comments