ਲੁਧਿਆਣਾ, 02 ਜਨਵਰੀ
ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ, ਸ਼ੇਰਪੁਰ ਵਿਖੇ 12.5 ਲੱਖ ਰੁਪਏ ਦੀ ਲਾਗਤ ਨਾਲ ਬਣੇ 25 ਹੋਰਸ ਪਾਵਰ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਵਿੱਚ ਜਲਦ ਨਿਰਵਿਘਨ ਪਾਣੀ ਦੀ ਸਪਲਾਈ ਹੋਵੇਗੀ ਅਤੇ ਲੋਕਾਂ ਦੀ ਸਮੱਸਿਆ ਦੂਰ ਕੀਤੀ ਜਾਵੇਗੀ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦੁਆਇਆ ਕਿ ਜਲਦ ਤੋਂ ਜਲਦ ਇਹ ਕੰਮ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪਾਣੀ ਵੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।
Comentarios