google-site-verification=ILda1dC6H-W6AIvmbNGGfu4HX55pqigU6f5bwsHOTeM
top of page

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਹਲਕਾ ਪੂਰਵੀ ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀਆਂ ਵਿਚਾਰਾਂ

>>>>ਜਲਦ ਹੀ ਹਲਕੇ ਚ ਨਵੇਂ ਹੋਰ ਵਿਕਾਸ ਪ੍ਰੋਜੈਕਟ ਕੀਤੇ ਜਾਣਗੇ ਸ਼ੁਰੂ - ਵਿਧਾਇਕ ਗਰੇਵਾਲ

ਲੁਧਿਆਣਾ:25 ਅਕਤੂਬਰ

ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ , ਇਸ ਮੌਕੇ ਤੇ ਸੀਏ ਹਰਪ੍ਰੀਤ ਸਿੰਘ , ਏਸੀਏ ਵਨੀਤ ਕੁਮਾਰ ਤੋਂ ਇਲਾਵਾ ਗਲਾਡਾ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਤੇ ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਗਲਾਡਾ ਦੇ ਅੰਡਰ ਹਲਕਾ ਪੂਰਵੀ ਚ ਪਹਿਲਾਂ ਤੋਂ ਜੋ ਵਿਕਾਸ ਕਾਰਜ ਚੱਲ ਰਹੇ ਹਨ , ਉਹਨਾਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਸਬੰਧੀ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਹਨ , ਉਹਨਾਂ ਦੱਸਿਆ ਕਿ ਹਲਕਾ ਪੂਰਵੀ ਚ ਹੋਰ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਲਈ ਗੱਲਬਾਤ ਕੀਤੀ ਗਈ ਹੈ ਤੇ ਜਲਦ ਹੀ ਹਲਕੇ ਅੰਦਰ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਹਲਕੇ ਅੰਦਰ ਕਮਿਊਨਿਟੀ ਸੈਂਟਰ ਅਤੇ ਇੱਕ ਰਵਿਦਾਸ ਭਵਨ ਤੇ ਇਸ ਤੋਂ ਇਲਾਵਾ ਇੱਕ ਆਈਟੀਆਈ ਕਾਲਜ ਬਣਾਉਣ ਸਬੰਧੀ ਗਲਾਡਾ ਅਧਿਕਾਰੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ , ਜਿਸ ਨੂੰ ਜਲਦੀ ਹੀ ਅਸਲ ਰੂਪ ਦੇ ਦਿੱਤਾ ਜਾਵੇਗਾ ਤੇ ਕੰਮ ਦੀ ਸ਼ੁਰੂਆਤ ਕੀਤੀ ਜਾਵੇਗੀ ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਪਾਰਕਾਂ ਦੇ ਸੁੰਦਰੀਕਰਨ ਅਤੇ ਸੀਵਰੇਜ ਸੰਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਹਲਕਾ ਪੂਰਵੀ ਅੰਦਰ ਜੋ ਵੀ ਕੰਮ ਗਲਾਡਾ ਦੀ ਦੇਖਰੇਖ ਵਿੱਚ ਚੱਲ ਰਹੇ ਹਨ, ਉਹਨਾਂ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਪ੍ਰੋਜੈਕਟਾਂ ਦੇ ਐਸਟੀਮੇਟ ਤਿਆਰ ਕਰਕੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ , ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸਖਤੀ ਨਾਲ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸੂਬੇ ਦੇ ਹਰ ਹਲਕੇ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾਣ ਤਾਂ ਜੋ ਸੂਬਾ ਵਾਸੀਆਂ ਨੂੰ ਜੋ ਵਿਕਾਸ ਦਾ ਵਾਅਦਾ ਕੀਤਾ ਹੈ ਉਸ ਨੂੰ ਪੂਰਾ ਕੀਤਾ ਜਾ ਸਕੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵਿਕਾਸ ਪੱਖੋਂ ਕਿਸੇ ਤਰਹਾਂ ਦੀ ਕਮੀ ਨਜ਼ਰ ਨਹੀਂ ਆਵੇਗੀ ।

Comments


Logo-LudhianaPlusColorChange_edited.png
bottom of page