ਲੁਧਿਆਣਾ, 11 ਮਾਰਚ:
ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 2.84 ਕਰੋੜ ਰੁਪਏ ਦੇ 11 ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।
ਇਨ੍ਹਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਵੀਆਂ ਜਲ ਸਪਲਾਈ ਲਾਈਨਾਂ ਅਤੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਸ਼ਾਮਲ ਹਨ।
ਸੋਮਵਾਰ ਨੂੰ ਸ਼ੁਰੂ ਹੋਏ ਪ੍ਰੋਜੈਕਟਾਂ ਬਾਰੇ ਬੋਲਦਿਆਂ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਨ੍ਹਾਂ ਵਿੱਚ ਗਣੇਸ਼ ਨਗਰ, ਨੇੜੇ ਇਸਲਾਮੀਆ ਸਕੂਲ, ਕਿਲਾ ਮੁਹੱਲਾ ਅਤੇ ਨੱਥੂ ਰਾਮ ਜਲ ਘਰ (ਨੇੜੇ ਹਨੂੰਮਾਨ ਮੰਦਰ) ਵਿੱਚ ਨਵੇਂ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਸ਼ਾਮਲ ਹਨ।
ਇਸ ਤੋਂ ਇਲਾਵਾ ਢੋਕਾ ਮੁਹੱਲਾ, ਸਿਵਲ ਹਸਪਤਾਲ ਰੋਡ, ਖੁੱਡ ਮੁਹੱਲੇ ਵਿੱਚ ਸਿਕੰਦਰੀ ਰੋਡ, ਰਾਏ ਬਹਾਦੁਰ ਰੋਡ, ਸ਼ੰਕਰ ਪੁਰੀ, ਢਾਈ ਮਰਲਾ ਕਲੋਨੀ ਅਤੇ ਬਸੰਤ ਬਾਗ, ਮਦਰਾਸੀ ਕੈਂਪ ਅਤੇ ਜਿਲਤ ਵਾਲੀ ਗਲੀ ਵਿੱਚ ਵਾਟਰ ਸਪਲਾਈ ਲਾਈਨਾਂ ਵਿਛਾਉਣ ਦੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਗਏ ਹਨ। ਇਹ ਪ੍ਰਾਜੈਕਟ ਵਾਰਡ ਨੰਬਰ (ਪੁਰਾਣੇ ਵਾਰਡ) 54, 55, 56, 59, 60, 62 ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੇ ਵਸਨੀਕਾਂ ਲਈ ਲਾਹੇਵੰਦ ਸਾਬਤ ਹੋਣਗੇ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵੀ ਇਲਾਕਾ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਪਿਛਲੇ ਸਮੇਂ ਵਿੱਚ ਰਵਾਇਤੀ ਪਾਰਟੀਆਂ ਦੇ ਆਗੂ ਮਸਲੇ ਹੱਲ ਕਰਨ ਵਿੱਚ ਨਾਕਾਮ ਰਹੇ ਹਨ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰ ਰਹੀ ਹੈ ਅਤੇ ਰਾਜ ਭਰ ਵਿੱਚ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।
ਵਿਧਾਇਕ ਪਰਾਸ਼ਰ ਨੇ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਉਦਘਾਟਨੀ ਸਮਾਰੋਹ ਦੌਰਾਨ ਗਗਨਦੀਪ ਸਿੰਘ, ਜੌਨੀ, ਸਵਰਨ, ਅਜੇ ਨਯੀਅਰ ਟੈਂਕੀ, ਸੁਭਾਸ਼ ਕਪੂਰ, ਦਿਨੇਸ਼ ਤੁਲੀ, ਅਨਿਲ ਪਾਰਤੀ, ਅਲਕਾ ਮਲਹੋਤਰਾ, ਅਰਵਿੰਦਰ ਕੌਰ, ਦੀਪਕ ਮਾਕਨ, ਸਤਨਾਮ ਅਹੂਜਾ, ਸੰਜੀਵ ਰਾਣਾ, ਅਨਿਲ ਗੋਗਨਾ ਆਦਿ ਵੀ ਹਾਜ਼ਰ ਸਨ।
Opmerkingen