ਲੁਧਿਆਣਾ, 8 ਦਸੰਬਰ
ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਜਲ ਸਪਲਾਈ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਤਿੰਨ ਟਿਊਬਵੈੱਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਵਿਧਾਇਕ ਪਰਾਸ਼ਰ ਨੇ ਗੁਲਚਮਨ ਗਲੀ (ਵਾਰਡ ਨੰਬਰ 84) ਵਿੱਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਮਾਧੋਪੁਰੀ ਦੀ ਅਸ਼ੋਕ ਗਲੀ (ਵਾਰਡ ਨੰਬਰ 78) ਅਤੇ ਈਸਾ ਨਗਰੀ (ਵਾਰਡ ਨੰਬਰ 83) ਦੀ ਗਲੀ ਨੰਬਰ 7 ਵਿੱਚ ਲਗਾਏ ਗਏ ਦੋ ਟਿਊਬਵੈਲਾਂ ਦਾ ਉਦਘਾਟਨ ਕੀਤਾ। ਇਨ੍ਹਾਂ ਤਿੰਨਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 17.33 ਲੱਖ ਰੁਪਏ ਹੈ, ਜਿਸ ਤਹਿਤ 12.5 ਐਚ.ਪੀ.ਦੇ ਟਿਊਬਵੈੱਲ ਲਗਾਏ ਗਏ ਹਨ।
ਵਿਧਾਇਕ ਪਰਾਸ਼ਰ ਨੇ ਅੱਗੇ ਦੱਸਿਆ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਜਲ ਸਪਲਾਈ ਨੂੰ ਸੁਚਾਰੂ ਬਣਾਉਣ ਆਦਿ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਵਿਧਾਇਕ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਿਧਾਂਤਾਂ 'ਤੇ ਕੰਮ ਕਰਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਫੀਡਬੈਕ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਵਿੱਚ ਹੋਰ ਵੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੇ ਪ੍ਰਾਜੈਕਟ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ।
ความคิดเห็น