ਲੁਧਿਆਣਾ, 26 ਅਕਤੂਬਰ
ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸ਼ਨੀਵਾਰ ਨੂੰ ਸੰਤੋਖ ਨਗਰ (ਵਾਰਡ ਨੰਬਰ 88) ਅਤੇ ਸਰਦਾਰ ਨਗਰ (ਵਾਰਡ ਨੰਬਰ 86) ਵਿੱਚ ਦੋ ਟਿਊਬਵੈੱਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਸੰਤੋਖ ਨਗਰ (ਸ਼ਿਵਪੁਰੀ) ਦੀ ਗਲੀ ਨੰਬਰ 8 ਅਤੇ ਸਰਦਾਰ ਨਗਰ (ਨੇੜੇ ਆਮ ਆਦਮੀ ਕਲੀਨਿਕ) ਦੋਵਾਂ ਇਲਾਕਿਆਂ ਵਿੱਚ ਲਗਭਗ 12.53 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ ਦੇ ਟਿਊਬਵੈੱਲ ਲਗਾਏ ਗਏ ਹਨ।
ਵਿਧਾਇਕ ਬੱਗਾ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਇਹ ਮੁੱਦਾ ਉਠਾਇਆ ਸੀ।
ਇਨ੍ਹਾਂ ਦੋਵਾਂ ਇਲਾਕਿਆਂ ਦੇ ਵਸਨੀਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਵੱਡੀ ਪੱਧਰ 'ਤੇ ਵਸਨੀਕਾਂ ਦੀ ਸਹੂਲਤ ਲਈ ਟਿਊਬਵੈੱਲ ਲਗਾਏ ਗਏ ਹਨ।
ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹਨਾਂ ਅੱਗੇ ਦੱਸਿਆ ਕਿ ਲੁਧਿਆਣਾ ਉੱਤਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਵਸਨੀਕਾਂ ਨੂੰ ਰਾਹਤ ਦੇਣ ਲਈ ਵੱਡੀ ਗਿਣਤੀ ਵਿੱਚ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ।
Comentários