ਲੁਧਿਆਣਾ, 14 ਨਵੰਬਰ:
ਮਿਆਰੀ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੇ ਉਦੇਸ਼ ਨਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਵੀਰਵਾਰ ਨੂੰ ਦੁਰਗਾਪੁਰੀ, ਹੈਬੋਵਾਲ (ਨਵਾਂ ਵਾਰਡ ਨੰਬਰ 66 ਅਤੇ ਪੁਰਾਣਾ ਵਾਰਡ ਨੰਬਰ 79) ਦੀਆਂ ਗਲੀਆਂ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਇਹ ਪ੍ਰੋਜੈਕਟ ਲਗਭਗ 49.60 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਤਹਿਤ ਕੰਕਰੀਟ ਦੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਪੂਰੇ ਉੱਤਰੀ ਹਲਕੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ 'ਤੇ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਨੇ ਕਰੀਬ 94 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਤਮ ਨਗਰ ਦੀਆਂ 16 ਗਲੀਆਂ ਦੇ ਪੁਨਰ ਨਿਰਮਾਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ ਸੀ।
ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਲੁਧਿਆਣਾ ਉੱਤਰੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਬੁੱਢੇ ਨਾਲੇ ਦੇ ਦੂਜੇ ਪਾਸੇ ਵੀ ਸੜਕ ਬਣਾਈ ਜਾ ਰਹੀ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਪੱਧਰ 'ਤੇ ਫਾਇਦਾ ਹੋਵੇਗਾ।
Comments