ਲੁਧਿਆਣਾ, 25 ਫਰਵਰੀ
ਆਪਣੇ ਹਲਕੇ ਦੇ ਵਿਕਾਸ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਲਾਕਾ ਨਿਵਾਸੀਆਂ ਦੇ ਨਾਲ, ਸਥਾਨਕ ਦੁੱਗਰੀ ਰੋਡ 'ਤੇ ਸੜ੍ਹਕ ਬਣਾਉਣ ਦੇ ਕੰਮ ਦੀ ਸੁ਼ਰੂਆਤ ਕਰਵਾਈ ਗਈ।
ਵਿਧਾਇਕ ਸਿੱਧੂ ਨੇ ਕਿਹਾ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ 'ਤੇ ਖਰਾ ਉੱਤਰਾਂਗਾ ਅਤੇ ਚੌਣਾਂ ਦੌਰਾਨ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੀਬ 4.18 ਕਰੋੜ ਰੁਪਏ ਦੀ ਲਾਗਤ ਨਾਲ ਆਤਮ ਪਾਰਕ ਚੌਂਕੀ ਤੋਂ ਦੁੱਗਰੀ ਥਾਣੇ ਤੱਕ 4 ਕਿਲੋਮੀਟਰ ਲੰਬੀ ਸੜ੍ਹਕ ਦਾ ਨਿਰਮਾਣ ਕੀਤਾ ਜਾਵੇਗਾ।
ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰ} ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।
Comments