ਲੁਧਿਆਣਾ, 03 ਸਤੰਬਰ
ਪੰਜਾਬ ਵਿੱਚ ਨਿਵੇਕਲੀ ਪਹਿਲਕਦਮੀ ਕਰਦਿਆਂ, ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਦਿਅਕ ਸੰਸਥਾਵਾਂ ਦੀਆਂ ਜ਼ਮੀਨੀ ਹਕੀਕਤ ਨੂੰ ਸਮਝਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ-ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਨੇ ਆਪਣੇ ਹਲਕੇ ਵਿੱਚਲੇ ਸਕੂਲਾਂ ਦਾ ਦੌਰਾ ਕੀਤਾ।ਇਸ ਮੌਕੇ ਉਨਾਂ ਨਾਲ ਪ੍ਰਿੰਸੀਪਲ- ਮੀਨੂੰ ਆਦਯਾ, ਲੈਕਚਰਾਰ-ਅਨਿਤਾ ਰਾਣੀ ,ਸ ਰਣਜੀਤ ਸਿੰਘ, ਕੂਸੱਮ ਲਤਾ, ਰਿਸ਼ਵ ਭੰਡਾਰੀ, ਵਿਸ਼ਾਲ ਬੱਤਰਾ,ਨਵੀਨ ਗੋਗਨਾ, ਵਿਪਨ, ਬਲਜੀਤ ਸਿੰਘ, ਸਹਿਤ ਬੱਚਿਆ ਦੇ ਮਾਪੇ ਵੀ ਸ਼ਾਮਲ ਸਨ।
ਵਿਦਿਆਰਥੀਆਂ ਨੂੰ ਕਦੇ ਵੀ ਹਾਰ ਨਾ ਮੰਨਣ ਦੀ ਪ੍ਰੇਰਨਾ ਦਿੰਦਿਆਂ ਡਾ ਸੁਖਚੈਨ ਕੌਰ ਬੱਸੀ ਗੋਗੀ ਨੇ ਕਿਹਾ ਕਿ ਸਫਲਤਾ ਅਤੇ ਅਸਫਲਤਾ ਜ਼ਿੰਦਗੀ ਦਾ ਹਿੱਸਾ ਹਨ ਅਤੇ ਜੋ ਚੁਣੌਤੀਆਂ ਅਤੇ ਰੁਕਾਵਟਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਅੱਗੇ ਵੱਧਦੇ ਹਨ, ਦੁਨੀਆ ਹਮੇਸ਼ਾ ਉਨ੍ਹਾਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦੇ ਗੁਣ ਧਾਰਨ ਕਰਨੇ ਚਾਹੀਦੇ ਹਨ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹਨ।
ਉਨਾਂ ਆਖਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਬਹੁਪੱਖੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ।ਜਿਸ ਲਈ ਸਾਡੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਧਾਈ ਦੇ ਪਾਤਰ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਇਸ ਸਾਲ 100 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਭਰਤੀ ਕਰਨ 'ਤੇ ਧਿਆਨ ਕੇਂਦਰਿਤ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅਧਿਆਪਕਾਂ ਨੂੰ ਦੇਸ਼ ਦੇ ਸਿਰਜਣਹਾਰ ਦੱਸਦਿਆਂ ਉਨ੍ਹਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਭਾਰਤ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰੇਗੀ।
Comentarios