13/01/2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਾਦਲ ਖ਼ਿਲਾਫ਼ ਦਰਜ ਐੱਫਆਈਆਰ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਦੇ ਹੋਏ ਪੰਜਾਬ ਸਰਕਾਰ ਦੀ ਅਪੀਲ ਖ਼ਾਰਜ ਕਰ ਦਿੱਤੀ। ਕੋਰਟ ਨੇ ਪੁੱਛਿਆ ਕਿ ਇਹ ਅਜਿਹਾ ਮਾਮਲਾ ਨਹੀਂ ਹੈ, ਜਿੱਥੇ ਸੂਬਾ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਸੀ।
ਜਸਟਿਸ ਅਭੈ ਐੱਸ ਓਕ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਹਾਈਕੋਰਟ ਦੇ ਅਗਸਤ, 2023 ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਆਈਪੀਸੀ ਦੀ ਧਾਰਾ 270 ਨੂੰ ਦਿਖਾਉਣ ਲਈ ਸਬੂਤ ਕਿੱਥੇ ਹਨ? ਜਾਂ ਧਾਰਾ 341 (ਗ਼ਲਤ ਤਰੀਕੇ ਨਾਲ ਰੋਕਣ) ਤਹਿਤ ਐੱਫਆਈਆਰ ਦੇਖੀਏ ਇਸ ਤੋਂ ਸਪਸ਼ਟ ਹੈ ਕਿ ਅਜਿਹਾ ਕੋਈ ਅਪਰਾਧ ਨਹੀਂ ਬਣਦਾ। ਇਸ ਮਾਮਲੇ ’ਚ ਸੁਖਬੀਰ ਬਾਦਲ ਖ਼ਿਲਾਫ਼ ਅਪਰਾਧਕ ਮੁਕੱਦਮਾ ਸ਼ੁਰੂ ਕਰਨ ਦਾ ਕੋਈ ਮਾਮਲਾ ਹੀ ਨਹੀਂ ਬਣਦਾ। ਇਸ ਹਾਲਤ ’ਚ ਅਸੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਐੱਫਆਈਆਰ ਰੱਦ ਕਰਨ ਦੇ ਫ਼ੈਸਲੇ ’ਚ ਦਖ਼ਲ ਦੇ ਚਾਹਵਾਨ ਨਹੀਂ ਹਾਂ।
Comments