>>>>>>>>>ਪ੍ਰਗਟ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਚ ਵਿਧਾਇਕ ਗਰੇਵਾਲ ਦੇ ਭਰੀ ਹਾਜਰੀ
ਲੁਧਿਆਣਾ: 17 ਅਕਤੂਬਰ
ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ਤੇ ਸ਼ਹਿਰ ਭਰ ਵਿੱਚ ਕਰਵਾਏ ਗਏ ਸਮਾਗਮਾਂ ਚ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਾਜ਼ਰੀ ਭਰੀ ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਸ਼ਹਿਰ ਵਾਸੀਆਂ ਨੂੰ ਇਸ ਸ਼ੁਭ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਾਨੂੰ ਸਭ ਨੂੰ ਮਿਲ ਕੇ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ ।
ਉਹਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਰੂਹਾਨੀ ਜੀਵਨ ਸਫਰ ਨੂੰ ਪ੍ਰਸਤੁਤ ਕਰਨ ਵਾਲੇ ਮਹਾਨ ਮਹਾਂਕਵਿ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਸਾਨੂੰ ਸਭ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ । ਵਿਧਾਇਕ ਗਰੇਵਾਲ ਨੇ ਕਿਹਾ ਕਿ ਭਗਵਾਨ ਵਾਲਮੀਕੀ ਜੀ ਨੇ ਹਮੇਸ਼ਾ ਤੋਂ ਹੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਹੈ, ਸੋ ਸਾਨੂੰ ਉਹਨਾਂ ਵੱਲੋਂ ਦਿੱਤੇ ਗਏ ਸੰਦੇਸ਼ ਤੇ ਅਮਲ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਨਾ ਚਾਹੀਦਾ ਹੈ ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬੇ ਦੀ ਤਰੱਕੀ ਲਈ ਹਰ ਧਰਮ ਨੂੰ ਹਰ ਸਮਾਜ ਨੂੰ ਨਾਲ ਲੈ ਕੇ ਚੱਲਣਾ ਹੈ । ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅੱਜ ਦੇ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਆਓ ਸਭ ਮਿਲ ਕੇ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲੀਏ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਸੀ ਭਾਈਚਾਰੇ ਦਾ ਸੰਦੇਸ਼ ਦੇਈਏ । ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਬਖਸ਼ੀਸ ਹੀਰ , ਲਖਵਿੰਦਰ ਲੱਖਾ , ਰਣਜੀਤ ਰਾਣਾ , ਦਰਸ਼ਨ ਚਾਵਲਾ ਮੌਹਮਦ ਸ਼ੌਰਾਬ , ਚਰਨਜੀਤ ਸਿੰਘ ਚੰਨੀ ਪੀਏ ਗੁਰਸ਼ਰਨ ਦੀਪ ਸਿੰਘ ਆਦਿ ਹਾਜ਼ਿਰ ਹੋਏ।
Comments