14/12/2023
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ, ਜਦੋਂ ਕੁਝ ਲੋਕਾਂ ਨੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਕੰਪਲੈਕਸਅਤੇ ਸਦਨ 'ਚ ਅਚਾਨਕ ਗਤੀਵਿਧੀਆਂ ਨੂੰ ਅੰਜਾਮ ਦੇ ਦਿੱਤਾ।
ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਦਨ ਵਿੱਚ ਹੋ ਰਹੀ ਸਾਂਸਦਾਂ ਦੀ ਚਰਚਾ ਦੌਰਾਨ ਇਕ ਨੌਜਵਾਨ ਹੱਥ ਵਿੱਚ ਕਲਰ ਸਮੋਕ ਬੰਬ ਲੈ ਕੇ ਦਰਸ਼ਕ ਗੈਲਰੀ ਤੋਂ ਸਦਨ ਵਿੱਚ ਸਾਂਸਦਾਂ ਦੇ ਬੈਠਣ ਵਾਲੀ ਜਗ੍ਹਾ 'ਚ ਛਾਲ ਮਾਰ ਦਿੱਤੀ।
ਇਸ ਨੌਜਵਾਨ ਦੀ ਪਛਾਣ ਸਾਗਰ ਸ਼ਰਮਾ ਦੇ ਰੂਪ 'ਚ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦਾ ਰਹਿਣ ਵਾਲਾ ਹੈ। ਸਾਗਰ ਸ਼ਰਮਾ ਬਾਰੇ ਮਿਲੀ ਜਾਣਕਾਰੀ ਅਨੁਸਾਰ, ਸਾਗਰ ਸ਼ਰਮਾ ਲਖਨਊ ਦੇ ਆਲਮਬਾਗ ਦੇ ਰਾਮਨਗਰ ਦਾ ਰਹਿਣ ਵਾਲਾ ਹੈ।
ਸਾਗਰ ਦੀ ਮਾਂ ਨੇ ਦਾਅਵਾ ਕੀਤਾ ਹੈ ਕਿ ਸਾਗਰ ਘਰ ਵਿੱਚ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਦਿੱਲੀ ਵਿੱਚ ਕਿਸੇ ਧਰਨਾ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਸਾਗਰ ਬੈਟਰੀ ਰਿਕਸ਼ਾ ਚਲਾਉਂਦਾ ਹੈ ਅਤੇ ਉਸ ਦੇ ਪਿਤਾ ਤਰਖਾਣ ਦਾ ਕੰਮ ਕਰਦੇ ਹਨ।
Comments