ਲੁਧਿਆਣਾ, 16 ਜੂਨ
ਐਸ.ਡੀ.ਐਮ. ਲੁਧਿਆਣਾ (ਪੂਰਬੀ) ਸ. ਗੁਰਸਿਮਰਨ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ, 2022 ਤੋਂ 31 ਮਾਰਚ, 2023 ਤੱਕ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 20 ਜੂਨ, 2022 ਨੂੰ ਕਰਵਾਈ ਜਾ ਰਹੀ ਹੈ।
ਐਸ.ਡੀ.ਐਮ. ਢਿੱਲੋਂ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 20 ਜੂਨ, 2022 ਦਿਨ ਸੋਮਵਾਰ ਸਵੇਰੇ 11 ਵਜੇ, ਦਫ਼ਤਰ ਤਹਿਸੀਲਦਾਰ ਲੁਧਿਆਣਾ ਪੂਰਬੀ ਵਿਖੇ ਕੀਤੀ ਜਾਵੇਗੀ।
ਉਨ੍ਹਾ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀ ਸਕਿਊਰਟੀ ਰਕਮ ਮੁਬਲਿਗ 50 ਹਜ਼ਾਰ ਰੁਪਏ (ਡਿਮਾਂਡ ਡਰਾਫਟ) ਜਾਂ ਆਰ.ਟੀ.ਜੀ.ਐਸ. ਰਾਹੀਂ ਖਾਤਾ ਨੰਬਰ 32344159075 ਸਟੇਟ ਬੈਂਕ ਆਫ ਇੰਡੀਆ, ਨਵੀਂਆਂ ਕਚਿਹਰੀਆਂ ਕੰਪਲੈਕਸ, ਬ੍ਰਾਂਚ SBIN0003629 ਵਿੱਚ 20 ਜੂਨ, 2022, ਸਵੇਰੇ 11 ਵਜੇ ਤੱਕ ਇਸ ਦਫ਼ਤਰ ਦੇ ਨਾਜ਼ਰ ਨੂੰ ਜਮ੍ਹਾਂ ਕਰਵਾ ਸਕਦੇ ਹਨ। ਬੋਲੀ ਦੀ ਸ਼ਰਤਾਂ ਦੀ ਲਿਖਤ ਰੂਪ ਵਿੱਚ ਸਹਿਮਤੀ ਦੇਣ ਉਪਰੰਤ ਹੀ ਠੇਕੇਦਾਰ ਬੋਲੀ ਵਿੱਚ ਭਾਗ ਲੈ ਸਕੇਗਾ।
ਉਨ੍ਹਾਂ ਕਿਹਾ ਕਿ ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ)/ਤਹਿਸੀਲਦਾਰ ਲੁਧਿਆਣਾ (ਪੂਰਬੀ) ਨਾਲ ਹਰ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।
Comentarios