Nov 14,2023
ਨੇਪਾਲ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ TikTok ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦੀ ਬੁਲਾਰਾ ਅਤੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ ਰੇਖਾ ਸ਼ਰਮਾ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਕੀਤੇ TikTok ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਸਾਂਝਾ ਕੀਤਾ। ਮੰਤਰੀ ਸ਼ਰਮਾ ਨੇ ਕਿਹਾ ਕਿ TikTok ਦੇ ਸਮਾਜਿਕ ਸਦਭਾਵਨਾ ‘ਤੇ ਮਾੜੇ ਪ੍ਰਭਾਵ ਕਾਰਨ ਇਹ ਫੈਸਲਾ ਲਿਆ ਗਿਆ ਹੈ। ਨੇਪਾਲ ਸਰਕਾਰ ਨੇ ਇਹ ਕਦਮ TikTok ‘ਤੇ ਵਧਦੇ ਸਾਈਬਰ ਅਪਰਾਧ ਦੇ ਮੱਦੇਨਜ਼ਰ ਚੁੱਕਿਆ ਹੈ। ਨੇਪਾਲ ਵਿੱਚ ਪਿਛਲੇ ਚਾਰ ਸਾਲਾਂ ਵਿੱਚ TikTok ‘ਤੇ ਸਾਈਬਰ ਅਪਰਾਧ ਦੇ ਇਕ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।ਮੰਤਰੀ ਸ਼ਰਮਾ ਦੇ ਅਨੁਸਾਰ, TikTok ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਜਲਦੀ ਹੀ ਲਾਗੂ ਕੀਤਾ ਜਾਵੇਗਾ, ਪਰ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ। ਸੰਚਾਰ ਮੰਤਰਾਲੇ ਵੱਲੋਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ ਸਮੇਤ ਕਈ ਦੇਸ਼ਾਂ ਨੇ ਸੁਰੱਖਿਆ ਕਾਰਨਾਂ ਕਰਕੇ ਚੀਨੀ ਐਪ TikTok ‘ਤੇ ਪਾਬੰਦੀ ਲਗਾ ਦਿੱਤੀ ਹੈ।
Kommentare