03/01/2024
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਪੰਜਾਬ, ਹਰਿਆਣਾ ਸਮੇਤ ਚਾਰ ਰਾਜਾਂ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਕੜਾਕੇ ਦੀ ਠੰਢ ਜਾਰੀ ਰਹਿਣ ਦੀ ਸੰਭਾਵਨਾ ਹੈ, ਪਰ ਦੋ ਦਿਨਾਂ ਬਾਅਦ ਸਥਿਤੀ ਵਿੱਚ ਸੁਧਾਰ ਹੋ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ, ਜਦਕਿ ਬਾਅਦ ਵਿੱਚ ਸਥਿਤੀ ਵਿੱਚ ਹੌਲੀ-ਹੌਲੀ ਸੁਧਾਰ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ, ਪੰਜਾਬ, ਹਰਿਆਣਾ, ਚੰਡੀਗੜ੍ਹ, ਬਿਹਾਰ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਸਵੇਰੇ ਕੁਝ ਘੰਟਿਆਂ ਲਈ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਅਗਲੇ ਤਿੰਨ ਦਿਨਾਂ ਤੱਕ ਦੂਰ-ਦੁਰਾਡੇ ਇਲਾਕਿਆਂ ਵਿੱਚ ਸੰਘਣੀ ਧੁੰਦ ਬਣੀ ਰਹਿ ਸਕਦੀ ਹੈ। ਇਸ ਕਾਰਨ ਵਿਜ਼ੀਬਿਲਟੀ ਵੀ ਘੱਟ ਹੋਵੇਗੀ।
IMD ਅੱਪਡੇਟ:
ਵੀਰਵਾਰ ਸਵੇਰੇ ਕੁਝ ਘੰਟਿਆਂ ਲਈ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੰਘਣੀ ਤੇ ਸ਼ੁੱਕਰਵਾਰ ਨੂੰ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਬੁੱਧਵਾਰ ਅਤੇ ਵੀਰਵਾਰ ਨੂੰ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਅਤੇ ਵੀਰਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ ਖੇਤਰਾਂ ਵਿੱਚ ਠੰਢੇ ਦਿਨ ਦੇ ਹਾਲਾਤ ਬਣ ਸਕਦੇ ਹਨ।
ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੂਰਬੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ 'ਚ ਸੀਤ ਲਹਿਰ ਜਾਰੀ ਰਹੇਗੀ
ਮੀਂਹ ਦਾ ਅਲਰਟ
ਆਈਐਮਡੀ ਨੇ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਦੇ ਕੁਝ ਸਥਾਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ, ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਬੁੱਧਵਾਰ ਅਤੇ ਵੀਰਵਾਰ ਨੂੰ ਲਕਸ਼ਦੀਪ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਮੁਤਾਬਕ ਅਗਲੇ ਤਿੰਨ ਦਿਨਾਂ ਦੌਰਾਨ ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ ਆ ਸਕਦਾ ਹੈ। ਇਨ੍ਹਾਂ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 'ਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ ਅਤੇ ਇਸ ਤੋਂ ਬਾਅਦ ਕੋਈ ਬਦਲਾਅ ਨਹੀਂ ਹੋਵੇਗਾ। ਹਾਲਾਂਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ।
Commentaires