google-site-verification=ILda1dC6H-W6AIvmbNGGfu4HX55pqigU6f5bwsHOTeM
top of page

ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਵਿਧਾਇਕ ਪੱਪੀ

10JUNE,2022

ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ (ਪੱਪੀ) ਵੱਲੋਂ ਅੱਜ ਸਥਾਨਕ ਡਵੀਜ਼ਨ ਨੰਬਰ 3, ਪੁਲਿਸ ਸਟੇਸ਼ਨ ਦੇ ਸਾਹਮਣੇ, ਕਰੀਬ 19 ਲੱਖ ਰੁਪਏ ਦੀ ਲਾਗਤ ਵਾਲੇ ਚੌਂਕਾਂ ਦੇ ਨਵੀਨੀਕਰਣ ਦਾ ਉਦਘਾਟਨ ਕੀਤਾ ਗਿਆ।

ਇਸ ਤੋਂ ਬਾਅਦ ਉਨ੍ਹਾਂ ਮੋਹਰ ਸਿੰਘ ਨਗਰ ਵਿਖੇ ਗਲੀਆਂ ਦੇ ਮੁਰੰਮਤ ਕਾਰਜ਼ਾਂ ਦਾ ਵੀ ਉਦਘਾਟਨ ਕੀਤਾ, ਜਿਸ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਉਨਾਂ ਦੇ ਨਾਲ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ, ਐਸ.ਡੀ.ਓ. ਸ੍ਰੀ ਅਕਸ਼ੇ ਬਾਂਸਲ ਅਤੇ ਜੇ.ਈ. ਸ.ਤਜਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਪੱਪੀ ਨੇ ਕਿਹਾ ਕਿ ਡਵੀਜ਼ਨ ਨੰਬਰ 3 ਵਾਲੇ ਚੌਂਕ ਵਿੱਚ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ ਜਿਸ ਨੂੰ ਹੁਣ ਸੁਚਾਰੂ ਢੰਗ ਨਾਲ ਮੁਕੰਮਲ ਕਰਕੇ ਵਸਨੀਕਾਂ ਨੂੰ ਸਮਰਪਿਤ ਕੀਤਾ ਹੈ। ਹਲਕੇ ਦੇ ਵਸਨੀਕਾਂ ਵੱਲੋਂ ਵੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਨ 'ਤੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ।

ਉਨ੍ਹਾ ਕਿਹਾ ਕਿ ਉਹ ਪਾਰਟੀਬਾਜੀ ਤੋਂ ਉਪਰ ਉਠ ਕੇ ਬਿਨ੍ਹਾ ਕਿਸੇ ਭੇਦਭਾਵ ਹਲਕੇ ਦਾ ਵਿਕਾਸ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਜਤਾਇਆ ਹੈ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਅਤੇ ਹਲਕੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਬਲਾਕ ਪ੍ਰਧਾਨ ਲੇਖ ਰਾਜ ਅਰੋੜਾ, ਵਾਰਡ ਪ੍ਰਧਾਨ ਸਵਰਨ ਸਿੰਘ ਬਿੱਟੂ, ਕਾਜਲ ਅਰੋੜਾ ਅਤੇ ਸੁਸ਼ੀਲ ਕੁਮਾਰ ਤੋਂ ਇਲਾਵਾ ਸਾਬਕਾ ਕੌਂਸਲਰ ਅਜੇ ਨਈਅਰ ਟੈਂਕੀ, ਕੈਲਾਸ਼ ਕਪੂਰ, ਬੀਰਬਲ ਤਲਵਾੜ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Comments


Logo-LudhianaPlusColorChange_edited.png
bottom of page