- ਵਾਰਡ ਨੰਬਰ 41, ਜਨਤਾ ਨਗਰ 'ਚ ਵਸਨੀਕਾਂ ਨੇ ਕਰਵਾਈ ਸਿਹਤ ਜਾਂਚ
- ਮੋਬਾਇਲ ਕਲੀਨਿਕ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ
ਲੁਧਿਆਣਾ, 23 ਜਨਵਰੀ
ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਸਨੀਕਾਂ ਵਲੋਂ ਹਲਕੇ 'ਚ ਚੱਲ ਰਹੇ ਮੋਬਾਇਲ ਕਲੀਨਿਕ ਨੂੰ ਭਰਵਾਂ ਹੁੰਗਾਰ ਮਿਲ ਰਿਹਾ ਹੈ। ਅੱਜ ਫੇਰ, ਵਾਰਡ ਨੰਬਰ 41, ਜਨਤਾ ਨਗਰ ਇਲਾਕੇ 'ਚ ਵਸਨੀਕਾਂ ਵਲੋਂ ਆਪਣੀ ਸਿਹਤ ਜਾਂਚ ਕਰਵਾਈ ਗਈ ਅਤੇ ਡਾਕਟਰਾਂ ਵਲੋਂ ਤਸੱਲੀਬਖ਼ਸ਼ ਇਲਾਜ ਕੀਤਾ ਗਿਆ।
ਵਸਨੀਕਾਂ ਵਲੋਂ ਜਿੱਥੇ ਸਿਹਤ ਸਹੂਲਤਾਂ ਦਾ ਲਾਹਾ ਲਿਆ ਗਿਆ ਉੱਥੇ ਮੋਬਾਇਲ ਕਲੀਨਿਕ ਰਾਹੀਂ, ਵਿਧਾਇਕ ਸਿੱਧੂ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਵੀ ਜਾਣੂੰ ਕਰਵਾਇਆ। ਵਿਧਾਇਕ ਸਿੱਧੂ ਵਲੋਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਇਲਾਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਜਲਦ ਨਿਪਟਾਰੇ ਦੇ ਵੀ ਨਿਰਦੇਸ਼ ਦਿੱਤੇ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਜਿਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਦੌਰਾਨ ਦਿੱਤੀ ਹਰ ਗਰੰਟੀ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
コメント