google-site-verification=ILda1dC6H-W6AIvmbNGGfu4HX55pqigU6f5bwsHOTeM
top of page

ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਏ ਖਹਿਰਾ ਨੇ ਕੀਤਾ ਖੁਲਾਸਾ ; ਬਾਦਲ ਨੇ ਝੂਠੇ ਡਰੱਗ ਕੇਸ ’ਚ ਜੇਲ੍ਹ ਭੇਜਣ

18/01/2024

ਨਾਰਕੋਟਿਕਸ ਅਤੇ ਗਵਾਹਾਂ ਨੂੰ ਧਮਕਾਉਣ ਦੇ ਦੋ ਕੇਸਾਂ ਵਿਚ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਏ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਸਖ਼ਤ ਟਿੱਪਣੀਆਂ ਕਰਦੇ ਰਹੇ ਹਨ, ਪਰ ਬਾਦਲ ਨੇ 2015 ਵਿਚ ਪੁਲਿਸ ਵੱਲੋਂ ਦਰਜ ਕੀਤੇ ਝੂਠੇ ਨਾਰਕੋਟਿਕਸ ਮਾਮਲੇ ਵਿਚ ਉਸ ਨੂੰ (ਖਹਿਰਾ) ਜੇਲ੍ਹ ਭੇਜਣ ਤੋਂ ਸਪੱਸ਼ਟ ਮਨ੍ਹਾ ਕਰ ਦਿੱਤਾ ਸੀ। ਜਦਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਸਰਕਾਰ ਨੇ ਬਦਲਾਖੋਰੀ ਦੀਆਂ ਸਾਰੀਆਂ ਹੱਦਾਂ ਟੱਪ ਦਿੱਤੀਆਂ ਹਨ।

ਖਹਿਰਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਉਨ੍ਹਾਂ ਖਿਲਾਫ਼ ਵਾਰੰਟ ਨੂੰ ਰੱਦ ਕਰ ਦਿੱਤਾ ਸੀ, ਇਸ ਦੇ ਬਾਵਜੂਦ ਮੂੰਹ ਬੰਦ ਕਰਨ ਲਈ ਜੇਲ੍ਹ ਭੇਜਿਆ ਹੈ। ਜੇਲ੍ਹ ’ਚੋ ਬਾਹਰ ਆਉਣ ਬਾਅਦ ਅੱਜ ਆਪਣੀ ਰਿਹਾਇਸ਼ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ, ਸਾਬਕਾ ਵਿਧਾਇਕ ਗੁਰਪ੍ਰੀਤ ਜੀ.ਪੀ. ਨਾਲ ਪੱਤਰਕਾਰਾਂ ਦੇ ਰੂਬਰੂ ਹੋਏ ਸਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਬਦਲਾਅ ਤੇ ਕਾਨੂੰਨ ਦਾ ਰਾਜ ਦੇਣ ਲਈ ਸੱਤਾ ਵਿਚ ਆਈ ਸਰਕਾਰ ਬਾਦਲ ਅਤੇ ਕੈਪਟਨ ਤੋਂ ਵੀ ਅੱਗੇ ਨਿਕਲ ਗਈ। ਉਨ੍ਹਾਂ ਅੱਜ ਭੇਤ ਦੀ ਗੱਲ ਦੱਸਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਬਾਦਲ ਨੇ ਅਫਸਰਾਂ ਨੂੰ ਉਸ ਖਿਲਾਫ਼ ਡਰੱਗ ਦੇ ਝੂਠ ਕੇਸ ’ਚ ਜੇਲ੍ਹ ਭੇਜਣ ਤੋਂ ਮਨ੍ਹਾ ਕਰ ਦਿੱਤਾ ਸੀ।


ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਅਜਿਹੇ ਬਿਆਨ ਦਿੱਤੇ ਜਿਵੇਂ ਉਨ੍ਹਾਂ ਨੇ ਕੋਈ ਵੱਡਾ ਅਪਰਾਧੀ ਫੜਿਆ ਹੋਵੇ। ਕੇਜਰੀਵਾਲ ਸਮੇਤ ਆਪ ਆਗੂ ਈਡੀ ਤੇ ਹੋਰ ਏਜੰਸੀਆਂ ’ਤੇ ਵਿਰੋਧੀਆਂ ਨੂੰ ਝੂਠੇ ਕੇਸ ਦਰਜ਼ ਕਰਨ ਦੀ ਵਕਾਲਤ ਕਰਦੇ ਹਨ, ਉਹ ਵੀ ਇਸ ਨਾਲ ਸਹਿਮਤ ਹਨ, ਪਰ ਪੰਜਾਬ ਸਰਕਾਰ ਵੀ ਵਿਜੀਲੈਂਸ ਨੂੰ ਸਿਆਸੀ ਵਿਰੋਧੀਆਂ ਲਈ ਵਰਤ ਰਹੀ ਹੈ। ਉਹ ਜ਼ਮਾਨਤ ’ਤੇ ਆ ਗਏ ਹਨ, ਜਦਕਿ ਦਿੱਲੀ ਸਰਕਾਰ ਦੇ ਮੰਤਰੀ ਮਨੀਸ਼ ਸਿਸੋਦੀਆ ਅਤੇ ਜੈਨ ਨੂੰ ਅਜੇ ਤੱਕ ਜ਼ਮਾਨਤ ਨਹੀਂ ਮਿਲ ਸਕੀ। ਸੁਪਰੀਮ ਕੋਰਟ ਨੇ ਵੀ ਮੰਨਿਆ ਹੈ ਕਿ ਆਬਕਾਰੀ ਨੀਤੀ ਵਿਚ 388 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਸੂਬਾ ਸਰਕਾਰ ਉਸ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਚਲੇ ਗਈ ਹੈ। ਪੁਲਿਸ ਰਿਮਾਂਡ ਦੌਰਾਨ ਪੁਲਿਸ ਅਫ਼ਸਰਾਂ ਨੇ ਕੋਈ ਸਿੱਧੀ ਪੁੱਛਗਿੱਛ ਕਰਨ ਦੀ ਬਜਾਏ ਇਹੀ ਕਿਹਾ ਕਿ ਤੁਸੀਂ ਮੁੱਖ ਮੰਤਰੀ ਖ਼ਿਲਾਫ਼ ਨਾ ਬੋਲੋ।


ਖਹਿਰਾ ਨੇ ਕਿਹਾ ਕਿ ਉਹ ਲੋਕ ਹਿੱਤ ਦੇ ਮੁੱਦਿਆ ਅਤੇ ਪੰਜਾਬੀਆਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਦੇ ਮਨ ਵਿਚ ਬਦਲੇ ਦੀ ਭਾਵਨਾ ਨਹੀਂ ਹੈ ਪਰ ਰਾਜ ਭਾਗ ਸਦਾ ਨਹੀਂ ਰਹਿਦਾ। ਅਹੁਦਿਆਂ ਦੇ ਲਾਲਚ ਵਿਚ ਝੂਠੇ ਕੇਸ ਦਰਜ ਕਰਨ ਵਾਲੇ ਪੁਲਿਸ ਅਫ਼ਸਰਾਂ ਦੇ ਨਾਮ ਵਾਲਾ ਬੋਰਡ ਕਾਂਗਰਸ ਭਵਨ ਵਿਚ ਲਾਉਣ ਦੀ ਸਲਾਹ ਦਿੱਤੀ ਤਾਂ ਜੋ ਕਾਂਗਰਸ ਦੀ ਸਰਕਾਰ ਬਣਨ ’ਤੇ ਉਹ ਅਹਿਮ ਅਹੁੱਦਿਆਂ ’ਤੇ ਨਾ ਲੱਗ ਸਕਣ। ਖਹਿਰਾ ਨੇ ਕਿਹਾ ਕਿ ਉਹ ਹੁਣ ਮਹਿਸੂਸ ਕਰ ਰਹੇ ਹਨ ਕਿ ਕਿਵੇਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਵਾਰ-ਵਾਰ ਡਰੱਗ ਮਾਮਲੇ ਵਿਚ ਬੁਲਾਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਦਫ਼ਤਰ ਤੋਂ ਭਗਤ ਸਿੰਘ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਹਟਾ ਕੇ ਉਨ੍ਹਾਂ ਦੀ ਥਾਂ ਹਿਟਲਰ ਦੀ ਫੋਟੋ ਲਾ ਦੇਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਹਿਟਲਰ ਵਾਂਗ ਹੀ ਕੰਮ ਕਰ ਰਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ’ਤੇ ਜ਼ੁਲਮ ਹੋਏ ਹਨ ਅਤੇ ਸਮੁੱਚੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ।

Comments


Logo-LudhianaPlusColorChange_edited.png
bottom of page